ਮੁਲਾਜ਼ਮਾਂ ਨੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਵਿਰੁੱਧ ਕੀਤਾ ਪ੍ਰਦਰਸ਼ਨ - amritsar protest
ਅੰਮ੍ਰਿਤਸਰ: ਕੰਪਨੀ ਬਾਗ ਵਿਖੇ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਮੋਰਚੇ ਨੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਵਿਰੁੱਧ ਵਿਸ਼ਾਲ ਰੈਲੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਮੋਰਚੇ ਦੇ ਸੱਦੇ 'ਤੇ ਸੁਖਰਾਜ ਸਿੰਘ ਸਰਕਾਰੀਆ, ਬਿਕਰਮਜੀਤ ਸਿੰਘ ਸ਼ਾਹ ਅਤੇ ਸੁਖਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਰੈਲੀ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ, ਅਧਿਆਪਕਾਂ, ਬਿਜਲੀ ਕਾਮਿਆਂ, ਆਸ਼ਾ ਵਰਕਰਾਂ, ਫੈਸਲੀਟੇਟਰਾਂ, ਮਿਡ ਡੇਅ ਮੀਲ ਵਰਕਰਾਂ, ਜਲ ਸਰੋਤ ਅਤੇ ਜਲ ਸਪਲਾਈ ਕਾਮਿਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਮੋਰਚੇ ਦੇ ਆਗੂਆਂ ਅਜੀਤ ਕੌਰ ਜ਼ਿਲ੍ਹਾ ਪ੍ਰਧਾਨ ਅਤੇ ਸੁਖਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਦੀ ਆੜ ਵਿੱਚ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨ 'ਤੇ ਤੁਲੀ ਹੋਈ ਹੈ, ਜਿਸਦੇ ਵਿਰੋਧ ਤਹਿਤ ਇਹ ਰੋਸ ਪ੍ਰਗਟਾਇਆ ਗਿਆ ਹੈ।