ਮਲੇਰਕੋਟਲਾ 'ਚ ਮੁਲਾਜ਼ਮਾਂ ਨੇ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਪੰਜਾਬ ਜਲ ਸ੍ਰੋਤ ਪ੍ਰਬੰਧਨ ਤੇ ਵਿਕਾਸ ਨਿਮਗ
ਮਲੇਰਕੋਟਲਾ: ਪੰਜਾਬ ਜਲ ਸ੍ਰੋਤ ਪ੍ਰਬੰਧਨ ਤੇ ਵਿਕਾਸ ਨਿਮਗ ਦੇ ਮੁਲਾਜ਼ਮਾਂ ਨੇ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਭੱਤਿਆਂ ਵਿੱਚ ਲਗਾਤਾਰ ਕਟੌਤੀਆਂ ਕਰ ਰਹੀ ਹੈ ਜੋ ਕਿ ਸਰਾਸਰ ਗਲਤ ਹੈ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਬਣਦੇ ਬਕਾਇਆਂ ਨੂੰ ਤੁਰੰਤ ਜਾਰੀ ਕੀਤਾ ਜਾਵੇ। ਇਸ ਮੌਕੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਿਰੁੱਧ ਇਨ੍ਹਾਂ ਨੀਤੀਆਂ ਨੂੰ ਲੈ ਕੇ ਆਪਣਾ ਨਜ਼ਲਾ ਝਾੜਿਆ।