ਬੱਸ ਅੱਡੇ ਬੰਦ ਕਰ ਮੁਲਾਜ਼ਮਾਂ ਕੀਤਾ ਰੋਸ ਪ੍ਰਦਰਸ਼ਨ - Employees protest
ਪਟਿਆਲਾ: ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵਲੋਂ ਬੱਸ ਅੱਡੇ ਦੋ ਘੰਟੇ ਲਈ ਬੰਦ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਸਰਕਾਰ ਤੋਂ ਕਈ ਵਾਰ ਉਹ ਮੰਗ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਦਾ ਕਹਿਣਾ ਕਿ ਨਵੇਂ ਬਣੇ ਮੁੱਖ ਮੰਤਰੀ ਵਲੋਂ ਵੀ ਉਨ੍ਹਾਂ ਨੂੰ ਸਿਰਫ਼ ਭਰੋਸਾ ਹੀ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਉਹ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ ਨਾਲ ਹੀ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।