ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ - Government
ਸ੍ਰੀ ਮੁਕਤਸਰ ਸਾਹਿਬ: ਕੋਟਕਪੁਰਾ ਰੋਡ ਉਤੇ ਜਲ ਸੈਨੇਟਾਈਜ਼ਰ ਵਿਭਾਗ ਦੇ ਕੱਚੇ ਮੁਲਾਜ਼ਮਾਂ (Employees) ਵੱਲੋਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕਾਲੀਆਂ ਝੰਡੀਆ ਵਿਖਾਉਣੀਆਂ ਸਨ ਪਰ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਪਹਿਲਾ ਹੀ ਪੁਲਿਸ ਨੂੰ ਪਤਾ ਲੱਗ ਗਿਆ। ਪੁਲਿਸ ਵੱਲੋਂ ਇਸ ਨੂੰ ਲੈ ਕੇ ਸਾਵਧਾਨੀ ਵਰਤੀ ਗਈ। ਇਸ ਮੌਕੇ ਬਲਜੀਤ ਸਿੰਘ ਭੱਟੀ ਦਾ ਕਹਿਣਾ ਹੈ ਕਿ ਅਸੀਂ ਸਰਕਾਰ (Government) ਨੂੰ ਅਪੀਲ ਕਰਦੇ ਹਾਂ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵੱਡਾ ਰੋਸ਼ ਪ੍ਰਦਰਸ਼ਨ ਕਰਾਂਗੇ।