ਕੈਪਟਨ ਨੂੰ ਵਾਅਦੇ ਯਾਦ ਕਰਵਾਉਣ ਲਈ ਮੁਲਾਜ਼ਮਾਂ ਨੇ ਨਿਵੇਕਲੇ ਢੰਗ ਨਾਲ ਕੀਤਾ ਪ੍ਰਦਰਸ਼ਨ - captain of the promises
ਫ਼ਿਰੋਜ਼ਪੁਰ: ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਅੱਜ ਸਰਵ ਸਿੱਖਿਆ ਅਭਿਆਨ ਅਤੇ ਮਿਡ ਡੇ ਮੀਲ ਦੇ ਦਫਤਰੀ ਮੁਲਾਜ਼ਮਾਂ ਨੇ ਨਿਵੇਕਲੇ ਢੰਗ ਦਾ ਰੋਸ ਪ੍ਰਦਰਸ਼ਨ ਕੀਤਾ। ਜਥੇਬੰਦੀ ਵੱਲੋਂ ਕੀਤੇ ਐਲਾਨ ਮੁਤਾਬਕ ਅੱਜ ਮਾਲਵਾ ਜ਼ੋਨ ਦੇ ਮੁਲਾਜ਼ਮਾਂ ਵੱਲੋਂ ਗਾਂਧੀ ਗਾਰਡਨ ਪਾਰਕ ਵਿੱਚ ਇਕੱਠੇ ਹੋਣ ਉਪਰੰਤ ਹੱਥ ਵਿਚ ਬਦਾਮਾਂ ਦੀ ਥਾਲੀ ਫੜ ਕੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਵੱਲ ਗਏ। ਮੁਲਾਜ਼ਮਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਮੰਤਰੀਆ ਨੂੰ ਸੂਬੇ ਦੀ ਜਨਤਾ ਨਾਲ ਕੀਤੇ ਵਾਅਦੇ ਯਾਦ ਨਹੀਂ ਆ ਰਹੇ ਹਨ। ਇਸ ਲਈ ਮੁਲਾਜ਼ਮ ਮੰਤਰੀਆਂ ਨੂੰ ਬਦਾਮ ਦੇਣ ਆਏ ਹਨ ਤਾਂ ਜੋ ਬਦਾਮ ਖਾ ਕੇ ਯਾਦਦਾਸ਼ਤ ਠੀਕ ਰਹਿ ਸਕੇ।