ਸ਼ਾਹੀ ਸ਼ਹਿਰ 'ਚ ਮੁਲਾਜ਼ਮਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ - ਮੁਲਾਜ਼ਮਾਂ ਦਾ ਵੱਡਾ ਇਕੱਠ
ਪਟਿਆਲਾ: ਸ਼ਾਹੀ ਸ਼ਹਿਰ ਪਟਿਆਲਾ 'ਚ 16 ਦੇ ਕਰੀਬ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਮਹਾਂਰੈਲੀ ਕੀਤੀ ਜਾ ਰਹੀ ਹੈ। ਇਸ ਮਹਾਂਰੈਲੀ 'ਚ ਮੁਲਾਜ਼ਮਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਰੈਲੀ 'ਚ ਪੰਜਾਹ ਹਜ਼ਾਰ ਦੇ ਕਰੀਬ ਮੁਲਾਜ਼ਮ ਭਾਗ ਲੈ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਵਲੋਂ ਸੁਰੱਖਿਆ ਦੇ ਚੱਲਦਿਆਂ ਖਾਸ ਪ੍ਰਬੰਧ ਕੀਤੇ ਗਏ ਹਨ।