ਕਿਸਾਨ ਅੰਦੋਲਨ ਦੇ ਸਮਰਥਨ 'ਚ ਮੁਲਾਜ਼ਮਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਫ਼ਰੀਦਕੋਟ: ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਹਮਾਇਤ ਕੀਤੀ ਜਾ ਰਹੀ ਹੈ। ਜਿਸ ਤਹਿਤ ਐਤਵਾਰ ਨੂੰ ਸ਼ਹਿਰ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਰੋਸ ਮਾਰਚ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਬਿੱਲਾਂ ਨੂੰ ਜਲਦ ਰੱਦ ਕਰੇ। ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਇਹ ਕਾਨੂੰਨ ਇਕੱਲੇ ਕਿਸਾਨ ਵਿਰੋਧੀ ਨਹੀਂ ਸਗੋਂ ਲੋਕ ਵਿਰੋਧੀ ਹਨ। ਉਨ੍ਹਾਂ ਕੇਂਦਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਕਿਹਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਨੂੰਨਾਂ ਵਿਰੁੱਧ 8 ਦਸੰਬਰ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਪੰਜਾਬ ਦੇ ਸਮੂਹ ਮੁਲਾਜ਼ਮ ਦਿੱਲੀ ਕੂਚ ਕਰਨਗੇ।