ਮੁਲਾਜ਼ਮ ਮੰਗਾਂ ਨੂੰ ਲੈ ਕੇ ਕਰਨਗੇ ਵੱਡਾ ਰੋਸ ਪ੍ਰਦਰਸ਼ਨ
ਫਿਰੋਜ਼ਪੁਰ: ਪੰਜਾਬ ਤੇ ਯੂਟੀ ਮੁਲਾਜਮ ਸੰਘਰਸ਼ ਮੋਰਚਾ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੈਂਕੜੇ ਮੁਲਾਜ਼ਮ ਫਿਰੋਜ਼ਪੁਰ (Ferozepur) ਤੋਂ ਚੰਡੀਗੜ੍ਹ (Chandigarh) ਲਈ ਹੋਏ ਰਵਾਨਾ ਸੈਂਕੜੇ ਮੁਲਾਜਮਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ।ਇਸ ਮੌਕੋ ਪ੍ਰਦਰਸ਼ਨਕਾਰੀ ਰਵਿੰਦਰ ਲੂਥਰਾ ਦਾ ਕਹਿਣਾ ਹੈ ਕਿ ਸਰਕਾਰ ਛੇਵੇ ਪੇ ਕਮਿਸ਼ਨ ਵਿਚ ਸੋਧ ਕਰੇ ਅਤੇ ਮੁਲਾਜ਼ਮਾਂ ਨੂੰ ਬਣਦਾ ਹੋਇਆ ਸਕੇਲ ਦਿੱਤਾ ਜਾਵੇ।ਉਨ੍ਹਾਂ ਕਿਹਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਚੰਡੀਗੜ੍ਹ ਜਾ ਕੇ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਗਈਆ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।