ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਤੇ ਮੁਲਾਜ਼ਮ ਫ਼ਰੰਟ ਨੇ ਕੀਤੀ ਸੂਬਾ ਪੱਧਰੀ ਮੀਟਿੰਗ - Shiromani Akali Dal
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਤੇ ਮੁਲਾਜ਼ਮ ਫ਼ਰੰਟ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ 'ਚ ਮੁਲਾਜ਼ਮ ਵਿੰਗ ਅਤੇ ਮੁਲਾਜ਼ਮ ਫ਼ਰੰਟ ਦੇ ਸਾਰੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਭਗੜਾਣਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਪਹਿਲਾਂ ਉਨ੍ਹਾਂ ਨੇ ਡੀ.ਸੀ ਨੂੰ ਮੰਗ ਪੱਤਰ ਦਿੱਤਾ ਸੀ ਜਿਸ 'ਚ ਛੇਵੋਂ ਪੇ ਕਮਿਸ਼ਨ, ਡੀਏ ਦੀ ਪੈਂਡਿੰਗ ਕਿਸ਼ਤਾਂ ਆਦਿ ਮੰਗਾਂ ਬਾਰੇ ਦੱਸਿਆ ਗਿਆ ਸੀ ਜਿਸ 'ਤੇ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦੀ ਇਸ ਮੀਟਿੰਗ ਵਿੱਚ ਇਹ ਤੈਅ ਕੀਤਾ ਗਿਆ ਹੈ ਕਿ ਉਹ ਇੱਕ ਵਾਰ ਹੋਰ ਡੀਸੀ ਪੱਧਰ 'ਤੇ ਮੰਗ ਪੱਤਰ ਦੇਣਗੇ ਜੇਕਰ ਫਿਰ ਤੋਂ ਉਨ੍ਹਾਂ ਦੀਆਂ ਮੰਗਾਂ 'ਤੇ ਕਾਰਵਾਈ ਨਹੀਂ ਹੋਈ ਤਾਂ ਉਹ ਸੂਬਾ ਸਰਕਾਰ ਦਾ ਘਿਰਾਓ ਕਰਨਗੇ।