ਕੋਰੋਨਾ ਕਾਲ ‘ਚ ਬਦਮਾਸ਼ਾਂ ਦੇ ਹੌਂਸਲੇ ਬੁੁਲੰਦ,ਘਰ ‘ਤੇ ਕੀਤੀ ਫਾਇਰਿੰਗ - ਘਰ ਉੱਤੇ ਕੀਤੀ ਫਾਇਰਿੰਗ
ਜਲੰਧਰ :ਕੋੋੋਰੋਨਾ ਕਾਲ ਚ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਦਿਖਾਈ ਦੇ ਰਹੇ ਹਨ। ਨਕੋਦਰ ਦੇ ਨਜ਼ਦੀਕ ਇੱਕ ਪਿੰਡ ਸਹਿਮ ਵਿੱਚ ਇੱਕ ਘਰ ਦੇ ਗੇਟ ‘ਤੇ ਦੇਰ ਰਾਤ ਅਣਪਛਾਤੇ ਲੋਕਾਂ ਦੇ ਵਲੋਂ ਫਾਇਰਿੰਗ ਕੀਤੀ ਗਈ। ਇਸ ਘਟਨਾ ਨੂੰ ਲੈਕੇ ਪਰਿਵਾਰਿਕ ਮੈਂਬਰਾਂ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਘਟਨਾ ਸਬੰਧੀ ਪੀੜਤ ਪਰਿਵਾਰ ਨੇ ਪੁਲਿਸ ਕੋਲ ਵੀ ਸ਼ਿਕਾਇਤ ਕੀਤੀ ਹੈ।ਓਧਰ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਘਟਨਾ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਾਇਰਿੰਗ ਦੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਉਨ੍ਹਾਂ ਦੱਸਿਆ ਕਿ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਧਾਰਾ 336, 34, IPC 25/54/59 ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਕੀਤੀ ਗਈ ਹੈ