ਕਰਫ਼ਿਊ ਦੌਰਾਨ ਲੋੜਵੰਦਾਂ ਨੂੰ ਵੰਡਿਆ ਜਾ ਰਿਹਾ ਰਾਸ਼ਨ - ਕੋਵਿਡ 19
ਕੋਰੋਨਾ ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ 'ਚ ਕਰਫਿਊ ਜਾਰੀ ਹੈ ਅਜਿਹੇ ਹਾਲਾਤਾਂ 'ਚ ਰੂਪਨਗਰ ਸ਼ਹਿਰ 'ਚ ਵਸਦੇ ਗਰੀਬ ਮਜ਼ਦੂਰ ਅਤੇ ਦਿਹਾੜੀਦਾਰਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਲੰਗਰ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਰੂਪਨਗਰ ਦੇ ਐਸਡੀਐਮ ਹਰਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ 'ਚ 250 ਤੋਂ ਵੱਧ ਫੂਡ ਪੈਕੇਟ ਸਰਕਾਰੀ ਕਰਮਚਾਰੀਆਂ ਵੱਲੋਂ ਪ੍ਰਵਾਸੀ ਪਰਿਵਾਰਾਂ ਨੂੰ ਵੰਡੇ ਗਏ ਹਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰ ਨੂੰ 7000 ਪੈਕਟਾਂ ਦੀ ਡਿਮਾਂਡ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 550 ਦੇ ਕਰੀਬ ਪੈਕੇਟ ਉਨ੍ਹਾਂ ਨੂੰ ਪ੍ਰਾਪਤ ਹੋ ਚੁੱਕੇ ਹਨ ਐਸਡੀਐਮ ਨੇ ਦੱਸਿਆ ਕਿ ਪਿੰਡਾਂ ਦੇ ਵਿੱਚ ਐੱਨਜੀਓ ਆਪਣੇ ਪੱਧਰ 'ਤੇ ਵੀ ਰਾਸ਼ਨ ਵੰਡ ਰਹੇ ਹਨ