ETT ਅਧਿਆਪਕਾਂ ਨੇ ਨਹਿਰ ‘ਚ ਮਾਰੀਆਂ ਛਾਲਾਂ, ਵੀਡੀਓ ਆਈ ਸਾਹਮਣੇ
ਪਟਿਆਲਾ: ਈ.ਟੀ.ਟੀ ਅਧਿਆਪਕਾਂ (ETT teachers) ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ (State Government) ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਕਾਰਨ ਪਟਿਆਲਾ ਨਹਿਰ ਦੇ ਵਿੱਚ ਛਾਲ ਮਾਰੀ ਗਈ ਹੈ। 2 ਅਧਿਆਪਕਾਂ ਦਿਨੇਸ਼ ਬਜਾਜ ਫਾਜਲਿਕਾ ਅਤੇ ਸੁਖਪ੍ਰੀਤ ਸਿੰਘ ਮਾਨਸਾ ਵੱਲੋਂ ਛਾਲ ਮਾਰੀ ਗਈ ਹੈ। ਇਸ ਦੌਰਾਨ ਪ੍ਰਦਰਨਸ਼ਨਕਾਰੀਆਂ ਵੱਲੋਂ ਪਸਿਆਣਾ ਭਾਖੜਾ ਦੇ ਪੁੱਲ ਉਪਰ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਖਿਲਾਫ਼ ਭੜਕੇ ਅਧਿਆਪਕਾਂ ਨੇ ਦੱਸਿਆ ਕਿ ਸਰਕਾਰ ਦੇ ਵੱਲੋਂ P.TET ਪੇਪਰ ਨਹੀਂ ਲਿਆ ਜਾ ਰਿਹਾ ਜਿਸ ਕਰਕੇ ਉਨ੍ਹਾਂ ਨੂੰ ਨੌਕਰੀ ਲੈਣ ਦੇ ਵਿੱਚ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 3 ਸਾਲਾਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰਨ ਨਹਿਰ ਵਿੱਚ ਛਾਲਾਂ ਮਾਰਨੀਆਂ ਪੈ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸਾਰੇ ਹੀ ਨਹਿਰ ਵਿੱਚ ਛਾਲ ਮਾਰ ਦੇਣਗੇ।