ਸਿੱਧੂ ਮੂਸੇਵਾਲੇ ਦੇ ਵਕੀਲ ਰਵੀ ਜੋਸ਼ੀ ਨਾਲ ਈਟੀਵੀ ਭਾਰਤ ਦੀ ਖਾਸ ਗੱਲਬਾਤ - ਈਟੀਵੀ ਭਾਰਤ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹਮੇਸ਼ਾਂ ਹੀ ਵਿਵਾਦਾਂ ਵਿੱਚ ਘਿਰਦੇ ਨਜ਼ਰ ਆਏ ਹਨ। ਬੀਤੇ ਦਿਨੀਂ ਸਿੱਧੂ ਮੂਸੇਵਾਲੇ 'ਤੇ ਕਰਫਿਊ ਦੌਰਾਨ ਫਾਇਰਿੰਗ ਕਰਨ ਕਰਕੇ ਆਰਮਸ ਐਕਟ ਤਹਿਤ ਮਾਮਲਾ ਦਰਜ ਹੋਇਆ ਸੀ। ਇਸ ਘਟਨਾ ਵਿੱਚ ਸਿੱਧੂ ਤੋਂ AK-47 ਤੋਂ ਫਾਇਰਿੰਗ ਕਰਵਾਉਣ ਵਾਲੇ ਪੁਲਿਸ ਕਰਮੀਆਂ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਸੀ। ਸਿੱਧੂ ਦੇ ਨਾਲ ਉਥੇ ਮੌਜੂਦ ਸਾਰੇ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਪੂਰੇ ਮਾਮਲੇ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਰਵੀ ਜੋਸ਼ੀ ਨੇ ਜੋ ਕਿ ਮੂਸੇਵਾਲੇ ਦੇ ਵਕੀਲ ਹਨ ਉਨ੍ਹਾਂ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਹੈ।