'ਹੁਣ ਪਤਾ ਲੱਗੇਗਾ ਕਿ ਕਿੰਨੇ ਪਾਣੀ 'ਚ ਹਨ ਸੁਖਬੀਰ ਬਾਦਲ' - firozpur
ਫ਼ਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨ ਜਾਣ ਤੋਂ ਬਾਅਦ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਪੁੱਤਰ ਦਵਿੰਦਰ ਸਿੰਘ ਘੁਬਾਇਆ ਨੇ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਸਨ ਕਿ ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਹੀ ਚੋਣ ਲੜਨ। ਉਨ੍ਹਾਂ ਕਿਹਾ ਕਿ ਹੁਣ ਸੁਖਬੀਰ ਬਾਦਲ ਨੂੰ ਪਤਾ ਲੱਗੇਗਾ ਕਿ ਉਹ ਕਿੰਨੇ ਪਾਣੀ 'ਚ ਹਨ।