ਲੁਧਿਆਣਾ: ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਕਰਵਾਇਆ ਗਿਆ ਸਮਾਗਮ - ਲੁਧਿਆਣਾ ਤੋਂ ਖ਼ਬਰ
ਲੁਧਿਆਣਾ: ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਦਾ ਆਯੋਜਨ ਸਥਾਨਕ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਸ਼ਾਮਿਲ ਹੋਏ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਫੁੱਲ-ਮਲਾਵਾਂ ਭੇਟ ਕਰਕੇ ਉਨ੍ਹਾਂ ਆਪਣਾ ਸਤਿਕਾਰ ਭੇਟ ਕੀਤਾ। ਡਾ.ਅੰਬੇਦਕਰ ਦੀ ਤਸਵੀਰ 'ਤੇ ਫੁੱਲ ਅਰਪਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਗਰਵਾਲ ਨੇ ਕਿਹਾ ਕਿ ਡਾ. ਅੰਬੇਦਕਰ ਨੇ ਦੁਨੀਆ ਦੇ ਸਭ ਤੋਂ ਲੰਮੇ ਅਤੇ ਲਿਖ਼ਤ ਸੰਵਿਧਾਨ ਦੀ ਰਚਨਾ ਕਰਕੇ ਭਾਰਤ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਬਣਾਉਣ ਦਾ ਕੰਮ ਕੀਤਾ।