ਸ਼ਹੀਦ ਮਨਜੀਤ ਸਿੰਘ ਦੇ ਸਸਕਾਰ ਮੌਕੇ ਹਰ ਅੱਖ ਨਮਨ - ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ
ਹੁਸ਼ਿਆਰਪੁਰ: ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ-ਨਾਲ ਇਕ ਚੌਕੀ ਨੇੜੇ ਗਸ਼ਤ ਦੌਰਾਨ ਬਾਰੂਦੀ ਸੁਰੰਗ ਦੇ ਧਮਾਕੇ 'ਚ ਇਕ ਅਧਿਕਾਰੀ ਸਮੇਤ ਫੌਜ ਦੇ ਦੋ ਜਵਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਸ਼ਹੀਦ ਹੋਏ ਜਵਾਨਾਂ ’ਚ ਸਿਪਾਹੀ ਮਨਜੀਤ ਸਿੰਘ ਵੀ ਸ਼ਾਮਲ ਸਨ। ਜਿਨ੍ਹਾਂ ਨੇ ਦੇਸ਼ ਦੀ ਸੇਵਾ ਅਤੇ ਰੱਖਿਆ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਜਿਸ ਦਾ ਸਸਕਾਰ ਸੋਮਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਵਿਖੇ ਹੋਇਆ।