ਹੁਸ਼ਿਆਰਪੁਰ ’ਚ ਸਖ਼ਤ ਸੁਰੱਖਿਆ ਹੇਠ ਈਵੀਐਮ - ਚੋਣਾਂ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ
ਹੁਸ਼ਿਆਰਪੁਰ: ਜ਼ਿਲ੍ਹੇ ’ਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਿੰਗ ਮਸ਼ੀਨਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਰੱਖਿਆ ਗਿਆ ਹੈ। ਐਸਡੀਐਮ ਅਮਿਤ ਮਹਾਜਨ ਨੇ ਦੱਸਿਆ ਕਿ ਹੁਸ਼ਿਆਰਪੁਰ ’ਚ ਅਮਨ ਸ਼ਾਂਤੀ ਨਾਲ ਨਗਰ ਨਿਗਮ ਦੀਆਂ ਚੋਣਾਂ ਦਾ ਸਿਲਸਿਲਾ ਸਿਰੇ ਚੜ੍ਹਿਆ ਹੈ, ਜੋ ਕਿ ਹੁਸ਼ਿਆਰਪੁਰ ਵਾਸੀਆਂ ਲਈ ਬੜੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਹੁਸ਼ਿਆਰਪੁਰ ਦੇ ਲੋਕਾਂ ਦਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ 'ਤੇ ਧੰਨਵਾਦ ਵੀ ਕੀਤਾ। ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਅੱਤਰੀ ਨੇ ਕਿਹਾ ਕਿ ਪੁਲਿਸ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਤੇ ਦਿਨ-ਰਾਤ ਮੁਲਾਜ਼ਮ ਦੇਖਰੇਖ ਕਰ ਰਹੇ ਹਨ।