ਲੁਧਿਆਣਾ ਜੇਲ੍ਹ ਕਾਂਡ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਮਨੋਰੰਜਨ ਕਾਲੀਆ - ਲੁਧਿਆਣਾ
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਹੋਈ ਖ਼ੂਨੀ ਝੜਪ ਮਾਮਲੇ ਵਿੱਚ ਸਿਆਸਤ ਭਖਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਨੇ ਪੰਜਾਬ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ 'ਚ ਹੋਈ ਘਟਨਾ ਨੇ ਸਾਬਿਤ ਕਰ ਦਿੱਤਾ ਹੈ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਠੱਪ ਹੋ ਚੁੱਕਿਆ ਹੈ।