ਸਾਬਕਾ ਸੈਨਿਕਾਂ ਨੇ ਦਿੱਤਾ ਦਿੱਲੀ ਚੱਲੋ ਦਾ ਸੱਦਾ - ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਮਰਥਨ
ਮਾਨਸਾ: ਕੇਂਦਰ ਸਰਕਾਰ ਨੇ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਜਿਥੇ ਕਿਸਾਨ ਜਥੇਬੰਦੀਆਂ ਲਗਾਤਾਰ ਬਾਰਡਰ ਉੱਪਰ ਡਟੀਆਂ ਹੋਈਆਂ ਹਨ। ਸਾਬਕਾ ਸੈਨਿਕਾਂ ਨੇ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਕਿਸਾਨ ਜਥੇਬੰਦੀਆਂ ਦੇ ਨਾਲ ਟਰੈਕਟਰ ਪਰੇਡ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਕੇਂਦਰ ਸਰਕਾਰ ਦੇ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਮਰਥਨ ਦੇਣ। ਉਨ੍ਹਾਂ ਨੇ ਕਿਹਾ ਕਿ ਅਸੀਂ ਪਹਿਲਾਂ ਦੇਸ਼ ਦੀ ਸੇਵਾ ਕੀਤੀ ਅਤੇ ਹੁਣ ਅਸੀਂ ਆਪਣੀ ਮੰਗਾਂ ਲਈ ਲੜ੍ਹ ਰਹੇ ਹਾਂ। ਅਸੀਂ ਵੀ ਕਿਸਾਨ ਦੇ ਪੁੱਤ ਹਾਂ ਅਤੇ ਸਾਨੂੰ ਸਭ ਤੋਂ ਜ਼ਿਆਦਾ ਪਿਆਰੀ ਕਿਸਾਨੀ ਹੈ ਅਤੇ ਆਪਣੀ ਕਿਸਾਨੀ ਨੂੰ ਬਚਾਉਣ ਲਈ ਅਸੀਂ ਹਰ ਜੰਗ ਲੜਾਂਗੇ ਅਤੇ ਹਰ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਖੜ੍ਹਾਂਗੇ।