ਸਾਬਕਾ ਖੇਡ ਮੰਤਰੀ ਨੇ ਅਰੁਣ ਜੇਟਲੀ ਦੀ ਮੌਤ 'ਤੇ ਜਤਾਇਆ ਦੁੱਖ - ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ
ਮਲੇਰਕੋਟਲਾ ਵਿੱਚ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦੀ ਮੌਤ 'ਤੇ ਅਕਾਲੀ ਦਲ ਦੇ ਸਾਬਕਾ ਖੇਡ ਮੰਤਰੀ ਨੁਸਰਤ ਇਕਰਾਮ ਖ਼ਾਨ ਬੱਗਾ ਨੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਅਰੁਣ ਜੇਟਲੀ ਦਾ ਦੇਹਾਂਤ ਪਾਰਟੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਤੋਂ ਇਲਾਵਾ ਲੋਕਾਂ ਨੇ ਕਿਹਾ ਕਿ ਅਰੁਣ ਜੇਟਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਭ ਤੋਂ ਨਜ਼ਦੀਕੀ ਰਹੇ ਹਨ ਤੇ ਜਿਨ੍ਹਾਂ ਦੇ ਜਾਣ ਨਾਲ ਰਾਜਨੀਤੀ ਵਿੱਚ ਬਹੁਤ ਵੱਡਾ ਘਾਟਾ ਪਿਆ।