ਨਾਜਾਇਜ਼ ਕਬਜ਼ਿਆਂ ਹੇਠ ਵਾਧੂ ਪਈ ਜ਼ਮੀਨ ਬੇਜ਼ਮੀਨੇ ਲੋਕਾਂ ਨੂੰ ਦੇਵੇ ਸਰਕਾਰ-ਗਹਿਰੀ - ਘਰਾਂ ਦੀ ਮਾਲਕੀ
ਫਰੀਦਕੋਟ: ਲੋਕ ਜਨ ਸ਼ਕਤੀ ਪਾਰਟੀ ਵਲੋਂ ਪਿਛਲੇ ਕਈ ਸਾਲਾਂ ਤੋਂ ਲਾਲ ਲਕੀਰ ਖਤਮ ਕਰਕੇ ਲੋਕਾਂ ਨੂੰ ਘਰਾਂ ਦੀ ਮਾਲਕੀ ਦਿਵਾਉਣ ਲਈ ਅੰਦੋਲਨ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਗਹਿਰੀ ਦਾ ਕਹਿਣਾ ਕਿ ਸਰਕਾਰਾਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਲੋਂ ਫਾਈਲ ਤਿਆਰ ਕਰ ਪ੍ਰਵਾਨਗੀ ਦਿੱਤੀ ਸੀ ਪਰ ਮੌਜੂਦਾ ਸਰਕਾਰ ਵਲੋਂ ਇਸ 'ਤੇ ਅਮਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਇਸ ਮਸਲੇ ਨੂੰ ਲਮਕਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।