ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ 90 ਬੋਤਲਾਂ ਸ਼ਰਾਬ ਸਣੇ ਨੌਜਵਾਨ ਨੂੰ ਕੀਤਾ ਕਾਬੂ - ਬੋਤਲਾਂ ਸ਼ਰਾਬ ਦੀਆਂ ਬਰਾਮਦ
ਅੰਮ੍ਰਿਤਸਰ: ਪੁਲਿਸ ਕਮਿਸ਼ਨਰ ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲੇ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ। ਇਸੇ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ਮੁਖਬਰ ਦੀ ਸੂਚਨਾ ਦੇ ਅਧਾਰ ’ਤੇ ਮਕਬੂਲ ਪੁਰਾ ਚੌਂਕ ਵਿੱਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਯੁਵਕ ਮੋਟਰਸਾਈਕਲ ਤੇ ਸਵਾਰ ਹੋਕੇ ਆ ਰਿਹਾ ਸੀ ਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸਨੇ ਨਾਕੇ ਤੋਂ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਵੱਲੋਂ ਪਿੱਛਾ ਕਰ ਉਸ ਨੂੰ ਕਾਬੂ ਕਰ ਲਿਆ ਗਿਆ ਜਿਸ ਪਾਸੋ ਪੁਲਿਸ ਨੂੰ 90 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਉਸਨੂੰ ਅਦਾਲਤ ਵਿੱਚ ਪੇਸ਼ ਕਰ ਉਸਦਾ ਇੱਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ।