ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਸ਼ਣ ਦਾ ਸਿਹਤ ਕਾਮਿਆਂ ਨੇ ਵਿਰੋਧ ਕੀਤਾ
ਅੰਮ੍ਰਿਤਸਰ:ਪੇਅ ਕਮਿਸ਼ਨ ਦੀ ਰਿਪੋਰਟ ਵਿੱਚ ਸਿਹਤ ਵਿਭਾਗ ਕਾਮਿਆਂ ਦੇ ਸ਼ੋਸ਼ਣ ਨੂੰ ਲੈਕੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਵਿਰੋਧ ਕਰਦਿਆਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਅਜੇ ਤਾਂ ਸੰਕੇਤਕ ਸੰਘਰਸ਼ ਚੱਲ ਰਿਹਾ ਹੈ।ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ। ਪੰਜਾਬ ਸਰਕਾਰ ਵੱਲੋਂ ਪੇਅ ਕਮੀਸ਼ਨ ਦੇ ਨਾਮ ਤੇ ਮੁਲਾਜ਼ਮਾਂ ਦੇ ਕੀਤੇ ਜਾ ਰਹੇ ਸੋਸ਼ਣ ਦੇ ਵਿਰੋਧ ਵਿਚ ਅੰਮ੍ਰਿਤਸਰ ਵਿਖੇ ਸਿਹਤ ਵਿਭਾਗ ਦੇ ਕਾਮਿਆਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਦਾ ਵਿਰੋਧ ਕਰਦਿਆਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿਸ ਸਬੰਧੀ ਗੱਲਬਾਤ ਕਰਦਿਆਂ ਬਾਬਾ ਸ਼ਮਸ਼ੇਰ ਸਿੰਘ ਕੋਹੜੀ ਨੇ ਕਿਹਾ ਕਿ ਅੱਜ ਦਾ ਰੋਸ਼ ਪ੍ਰਦਰਸ਼ਨ ਸਿਰਫ ਤੇ ਸਿਰਫ ਸੰਕੇਤਕ ਪ੍ਰਦਰਸ਼ਨ ਹੈ।ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਨਾ ਲਿਆ ਤਾਂ ਸੰਘਰਸ਼ ਹੋਰ ਵੀ ਤਿੱਖਾ ਕਰ ਸਰਕਾਰ ਦੇ ਖਿਲਾਫ਼ ਅੰਦੋਲਨ ਛੇੜਿਆ ਜਾਵੇਗਾ।