ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਹੋਈ ਅਲੌਕਿਕ ਆਤਿਸ਼ਬਾਜ਼ੀ - ਅੰਮ੍ਰਿਤਸਰ
ਅੰਮ੍ਰਿਤਸਰ:ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ (Sri Darbar Sahib)ਵਿਚ ਸਿੱਖ ਸੰਗਤ ਵੱਡੀ ਗਿਣਤੀ ਵਿਚ ਨਤਮਸਤਕ ਹੋਈ।ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਲਾਹੀ ਬਾਣੀ ਦਾ ਕੀਰਤਨ (Kirtan) ਸਰਵਣ ਕੀਤਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਲੌਕਿਕ ਆਤਿਸ਼ਬਾਜ਼ੀ ਵੀ ਕਰਵਾਈ ਗਈ ਜੋ ਕਿ ਅਤਿ ਮਨਮੋਹਕ ਸੀ।ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਤਿਸ਼ਬਾਜ਼ੀ ਵੇਖੀ ਗਈ ਸੀ ਹੁਣ ਫਿਰ ਉਸੇ ਦਾ ਅਨੁਭਵ ਨੂੰ ਵੇਖਦੇ ਹੋਏ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਅਲੌਕਿਕ ਆਤਿਸ਼ਬਾਜ਼ੀ ਵੇਖੀ ਅਤੇ ਨਾਲ ਹੀ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਭ ਨੂੰ ਲੱਖ ਲੱਖ ਵਧਾਈ ਦਿੱਤੀ।