ਝੋਨੇ ਦੀ ਖ਼ਰੀਦ ਵਿੱਚ ਸਹੀ ਭਾਅ ਨਾ ਮਿਲਣ ਕਾਰਨ ਕਿਸਾਨਾਂ ਦੇ ਮੁਰਝਾਏ ਚਿਹਰੇ - ਝੋਨਾ ਦਾ ਭਾਅ
ਅੰਮ੍ਰਿਤਸਰ: ਆਰਡੀਨੈਂਸ ਪਾਸ ਹੋਣ ਤੋਂ ਬਾਅਦ ਮੰਡੀਆਂ ਵਿੱਚ ਝੋਨੇ ਦੀ ਫਸਲ ਖ਼ਰੀਦ ਸ਼ੁਰੂ ਹੋ ਗਈ ਹੈ। ਝੋਨੇ ਦੀ ਖ਼ਰੀਦ ਵਿੱਚ ਨਾ ਤਾਂ ਕਿਸਾਨਾਂ ਨੂੰ ਪੂਰਾ ਭਾਅ ਮਿਲ ਰਿਹਾ ਹੈ ਅਤੇ ਨਾ ਹੀ ਪੂਰੀ ਮਿਹਨਤ ਮਿਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਦੀ ਹੈ ਤਾਂ ਕਿਸਾਨੀ ਬੱਚ ਜਾਵੇਗੀ। ਇਸ ਨਾਲ ਕਿਸਾਨਾਂ ਆੜ੍ਹਤੀਆਂ ਮਜ਼ਦੂਰਾਂ ਨੂੰ ਖੁਸ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਕਿਸਾਨ ਕਰਜ਼ੇ ਹੇਠਾਂ ਦੱਬ ਕੇ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ ਕਾਰਨ ਕਿਸਾਨਾਂ ਨੂੰ ਨੁਕਸਾਨ ਹੋਇਆ ਹੈ ਅਤੇ ਝੋਨੇ ਦੀ ਫਸਲ ਦਾ ਪੂਰਾ ਮੁੱਲ ਨਹੀਂ ਲੈ ਪਾ ਰਹੇ ਹਨ।