ਨਕਲੀ ਸ਼ਰਾਬ ਬਣਾਉਣ ਵਾਲੀ ਫ਼ੈਕਟਰੀ ਦਾ ਪਰਦਾਫ਼ਾਸ਼ - patiala news
ਪਟਿਆਲਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮਨਜ਼ੂਰੀ ਦੇਣ ਤੋਂ ਬਾਅਦ ਵੀ ਠੇਕੇਦਾਰਾਂ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਸ਼ਰਾਬ ਦੀ ਕਾਲਾਬਾਜ਼ਾਰੀ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਵੇਚਣ ਦਾ ਕੰਮ ਵੀ ਜ਼ੋਰਾਂ ਉੱਤੇ ਹੈ। ਇਸੇ ਤਹਿਤ ਪੁਲਿਸ ਤੇ ਆਬਕਾਰੀ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰ ਰਾਜਪੁਰਾ ਵਿਖੇ ਨਕਲੀ ਸ਼ਰਾਬ ਬਣਾਉਣ ਵਾਲੀ ਫ਼ੈਕਟਰੀ ਦਾ ਪਰਦਾਫਾਸ਼ ਕੀਤਾ ਹੈ।