ਗੈਸਟ ਫੈਕਲਟੀ ਲੈਕਚਰਾਰਾਂ ਦਾ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ - ਗੈਸਟ ਫੈਕਲਟੀ ਲੈਕਚਰਾਰਾਂ ਦਾ ਪ੍ਰਦਰਸ਼ਨ
ਗੁਰਦਾਸਪੁਰ ਦੇ ਸਰਕਾਰੀ ਗੋਰਮੈਂਟ ਕਾਲਜ ਦੇ ਗੈਸਟ ਫੈਕਲਟੀ ਲੈਕਚਰਾਰਾਂ ਤੇ ਵਿਦਿਆਰਥੀਆਂ ਨੇ ਸੂਬਾ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਪੁਤਲਾ ਸਾੜਿਆ। ਪ੍ਰਦਰਸ਼ਨਕਾਰੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਗੈਸਟ ਫਕੈਲਟੀ ਵਜੋਂ ਕਾਲਜਾਂ 'ਚ ਕੰਮ ਰਹੇ ਹਨ ਪਰ ਹੁਣ ਉਨ੍ਹਾਂ ਦਾ ਭਵਿੱਖ ਖ਼ਤਰੇ 'ਚ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਜਲਦ ਹੀ ਪੱਕਾ ਕੀਤਾ ਜਾਵੇ ਜਿਸ ਨਾਲ ਉਹ ਆਪਣੀ ਜੋਬ ਪ੍ਰਤੀ ਸੁਰੱਖਿਅਤ ਹੋ ਸੱਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਪ੍ਰਦਰਸ਼ਨ ਨਾਲ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਅਸਰ ਹੋ ਰਿਹਾ ਹੈ ਜਿਸ ਨਾਲ ਉਨ੍ਹਾਂ ਦੀ ਪੜਾਈ ਵੀ ਖ਼ਰਾਬ ਹੋ ਰਹੀ ਹੈ। ਗੈਸਟ ਫੈਕਲਟੀ ਲੈਕਚਰਾਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।