ਫੱਗੂਵਾਲਾ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲਕੇ ਦਰਬਾਰ ਸਾਹਿਬ ਦੀ ਨਕਲ ਵਾਲੇ ਗੁਰਦੁਆਰੇ ਦਾ ਮੁੱਦਾ ਮੁੜ ਚੁੱਕਿਆ - ਪੰਥਕ ਆਗੂ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ
ਤਲਵੰਡੀ ਸਾਬੋ: ਸੰਗਰੂਰ ਜ਼ਿਲ੍ਹੇ ਵਿੱਚ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੂ-ਬ-ਹੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਨਕਲ ਦੇ ਬਣਾਏ ਜਾ ਰਹੇ ਗੁਰਦੁਆਰਾ ਸਾਹਿਬ ਦਾ ਮੁੱਦਾ ਅਕਾਲ ਤਖ਼ਤ ਦੇ ਜਥੇਦਾਰ ਕੋਲ ਪੁੱਜਾ ਹੈ। ਪੰਥਕ ਆਗੂ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।