ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸੂਬਾ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ - ਮੰਗਾਂ
ਸ੍ਰੀ ਫਤਿਹਗੜ੍ਹ ਸਾਹਿਬ: ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਵੱਲੋਂ ਸਰਕਾਰ ਖਿਲਾਫ਼ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੇ ਵਿੱਚ 7 ਅਗਸਤ ਨੂੰ ਇਤਿਹਾਸਿਕ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਇਕੱਠੇ ਹੋਣ ਦਾ ਫੈਸਲਾ ਲਿਆ ਗਿਆ ਹੈ ਤੇ ਜਿੱਥੇ ਉਨ੍ਹਾਂ ਵੱਲੋਂ ਸਰਕਾਰ ਨੂੰ ਘੇਰਨ ਦੇ ਲਈ ਨਵੀਂ ਰਣਨੀਤੀ ਘੜੀ ਜਾਵੇਗੀ। ਇਸ ਦੌਰਾਨ ਪਰਿਵਾਰਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਕਈ ਵਾਅਦੇ ਕੀਤੇ ਗਏ ਸਨ ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਮੰਗਾਂ ਨੂੰ ਜੋ ਅਣਗੌਲਿਆ ਕੀਤਾ ਜਾ ਰਿਹਾ ਹੈ ਇਸਦੇ ਚੱਲਦੇ ਹੀ ਉਨ੍ਹਾਂ ਵੱਲੋਂ ਸੁੱਤੀ ਪਈ ਸਰਕਾਰ ਨੂੰ ਜਗਾਉਣ ਦੇ ਲਈ ਮੋਰਚਾ ਖੋਲ੍ਹਿਆ ਗਿਆ ਹੈ।