ਅਕਾਲੀ ਦਲ ਛੱਡ ਆਪ 'ਚ ਗਏ 25 ਪਰਿਵਾਰਾਂ ਨੇ ਕੀਤੀ ਘਰ ਵਾਪਸੀ - AAP returned home
ਅੰਮ੍ਰਿਤਸਰ: ਹਲਕਾ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਮਲਕੀਤ ਸਿੰਘ ਦੀ ਮੌਜੂਦਗੀ 'ਚ ਲਗਭਗ 25 ਦੇ ਕਰੀਬ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ ਕੀਤੀ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਾਬਕਾ ਵਿਧਾਇਕ ਵਲੋਂ ਸਿਰੋਪਾ ਦੇ ਕੇ ਸਨਮਾਨਤ ਕੀਤਾ ਗਿਆ। ਦੱਸਣਯੋਗ ਹੈ ਕਿ ਇਹ ਸਾਰੇ ਪਰਿਵਾਰ ਪਹਿਲਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਚਲੇ ਗਏ ਸਨ। ਇਸ ਦੌਰਾਨ ਸਾਬਕਾ ਵਿਧਾਇਕ ਮਲਕੀਤ ਸਿੰਘ ਨੇ ਕਾਂਗਰਸ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਵਿਨ੍ਹੇ।