ਨੌਕਰੀ ਦੀ ਉਢੀਕ ਕਰ ਰਹੇ ਅੰਮ੍ਰਿਤਸਰ ਬੰਬ ਬਲਾਸਟ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰ - ਸਰਕਾਰੀ ਦਫ਼ਤਰਾਂ ਦੇ ਚੱਕਰ
ਅੰਮ੍ਰਿਤਸਰ: ਸ਼ਹਿਰ ਦੇ 22 ਨੰਬਰ ਫ਼ਾਟਕ 'ਤੇ ਲਵ ਕੁਸ਼ ਨਗਰ 'ਚ 16 ਮਹੀਨੇ ਪਹਿਲਾਂ ਬੰਬ ਬਲਾਸਟ ਹੋਇਆ ਸੀ। ਇਸ ਹਾਦਸੇ 'ਚ ਦੋ ਲੋਕਾਂ ਦੀ ਜਾਨ ਗਈ ਸੀ। ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ, ਪਰ 16 ਮਹੀਨੇ ਬੀਤ ਜਾਣ ਮਗਰੋਂ ਵੀ ਕਿਸੇ ਨੂੰ ਨੌਕਰੀ ਨਹੀਂ ਮਿਲੀ। ਨੌਕਰੀ ਦੀ ਉਡੀਕ ਕਰ ਰਹੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਉਨ੍ਹਾਂ ਨੇ ਡੀਸੀ ਕੋਲ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਜਲਦ ਨੌਕਰੀ ਦੀ ਮੰਗ ਕੀਤੀ ਹੈ ਤਾਂ ਜੋ ਆਪਣਾ ਗੁਜਾਰਾ ਕਰ ਸਕਣ।