ਥਾਣੇ ਬਾਹਰ ਲਾਸ਼ ਰੱਖ ਪਰਿਵਾਰਿਕ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ - ਪ੍ਰਦਰਸ਼ਨ ਕੀਤਾ ਗਿਆ
ਥਾਣਾ ਸੀ ਡਿਵੀਜ਼ਨ ਦੇ ਬਾਹਰ ਲਾਸ਼ ਨੂੰ ਰੱਖ ਕੇ ਕੁਝ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਜ਼ਿਲ੍ਹੇ ’ਚ ਕੁਝ ਦਿਨ ਪਹਿਲਾਂ ਕਾਂਗਰਸੀ ਨੇਤਾ ਰਣਦੀਪ ਗਿੱਲ ਵੱਲੋਂ ਚਰਚ ਦੇ ਵਿੱਚ ਇੱਕ ਨੌਜਵਾਨ ਦਾ ਕਤਲ ਕੀਤਾ ਗਿਆ ਸੀ ਜਿਸ ਤੋਂ ਬਾਅਦ ਰਣਦੀਪ ਗਿੱਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਪਰ ਹੁਣ ਰਣਦੀਪ ਗਿੱਲ ਦੇ ਸਾਥੀਆਂ ਵੱਲੋਂ ਮ੍ਰਿਤਕ ਲੜਕੇ ਦੇ ਪਰਿਵਾਰਿਕ ਮੈਂਬਰਾਂ ’ਤੇ ਰਾਜ਼ੀਨਾਮੇ ਦਾ ਦਬਾਅ ਪਾਇਆ ਜਾ ਰਿਹਾ ਸੀ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਕੁੱਟਮਾਰ ਵੀ ਕੀਤੀ ਗਈ ਸੀ। ਜਿਸ ਕਾਰਨ ਮ੍ਰਿਤਕ ਦੇ ਪਿਤਾ ਦੀ ਵੀ ਮੌਤ ਹੋ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੀ ਆਪਣੀ ਜਾਨ ਦਾ ਖਤਰਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।