ਕੋਰੋਨਾ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਫਰੀਦਕੋਟ ਪ੍ਰਸ਼ਾਸਨ ਸਖਤ - ਪੰਜਾਬ ਪੁਲਿਸ
ਫਰੀਦਕੋਟ: ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਨਾਂ ਵਧਦੇ ਮਾਮਲਿਆਂ ਦੇ ਚੱਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਸ਼ਹਿਰ ਚ ਸਖਤੀ ਵਧਾਈ ਗਈ ਹੈ। ਇਸ ਦੇ ਚੱਲਦੇ ਹੀ ਜ਼ਿਲ੍ਹਾ ਪੁੁਲਿਸ ਮੁਖੀ ਸਰਵਨਦੀਪ ਸਿੰਘ ਵੱਲੋਂ ਸ਼ਹਿਰ ‘ਚ ਪੁਲਿਸ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਸਖਤੀ ਵਧਾਈ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਜਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਭਿਆਨਕ ਰੂਪ ਅਖਤਿਆਰ ਕਰ ਚੁੱਕੀ ਹੈ ਅਤੇ ਆਏ ਦਿਨ ਪੀੜਤਾਂ ਦੇ ਨਾਲ ਨਾਲ ਕਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ ਇਸੇ ਲਈ ਸਰਕਾਰ ਵਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।