ਲੋਕਾਂ ਨੂੰ ਲੁੱਟ ਤੋਂ ਬਚਾਉਣ ਲਈ ਫ਼ਰੀਦਕੋਟ ਪ੍ਰਸ਼ਾਸਨ ਸਖ਼ਤ, 3 ਦੁਕਾਨਦਾਰ ਕਾਬੂ - Faridkot administration news
ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਚਲਦੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਵੱਲੋਂ ਸੈਨੇਟਾਈਜ਼ਰ ਅਤੇ ਮਾਸਕ ਦੀ ਕੀਮਤਾਂ 'ਚ ਵਾਧੇ ਨੂੰ ਲੈ ਕੇ ਆਈ ਸ਼ਿਕਾਇਤ 'ਚ ਸਖ਼ਤੀ ਵਰਤਦੇ ਹੋਏ ਕਾਰਵਾਈ ਕੀਤੀ ਹੈ। ਉਨ੍ਹਾਂ ਮਹਿੰਗੇ ਸੈਨੇਟਾਈਜ਼ਰ ਅਤੇ ਮਾਸਕ ਵੇਚਦੇ ਕੋਟਕਪੂਰਾ ਦੇ ਤਿੰਨ ਦੁਕਾਨਦਾਰਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ।