ਫ਼ਰੀਦਕੋਟ : ਡੀਸੀ ਦੀ ਮਾਤਾ ਸਮੇਤ ਜੀਜੀਐੱਸਐੱਮਸੀ ਦੇ 9 ਡਾਕਟਰ ਵੀ ਪਾਏ ਗਏ ਕੋਰੋਨਾ ਪੌਜ਼ੀਟਿਵ - ਸਿਵਲ ਸਰਜਨ ਡਾਕਟਰ ਰਜਿੰਦਰ ਕੁਮਾਰ
ਫ਼ਰੀਦਕੋਟ : ਜ਼ਿਲ੍ਹੇ ਵਿੱਚ ਕੋਰੋਨਾ ਦਾ ਸਕੰਟ ਡੂੰਘਾ ਹੀ ਹੁੰਦਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਮਾਤਾ ਸਮੇਤ ਮੰਗਲਵਾਰ ਨੂੰ 10 ਨਵੇਂ ਕੋਰੋਨਾ ਮਰੀਜ਼ ਪਾਏ ਗਏ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਹੱਡੀਆਂ ਵਾਲੇ ਵਿਭਾਗ 'ਚ 9 ਡਾਕਟਰ ਵੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਡੀਸੀ ਫ਼ਰੀਦਕੋਟ ਦੀ ਮਾਤਾ ਵੀ ਇੱਥੋਂ ਆਪਣਾ ਇਲਾਜ ਕਰਵਾ ਰਹੇ ਸਨ। ਇਸ ਦੀ ਜਾਣਕਾਰੀ ਮੀਡੀਆ ਨਾਲ ਸਿਵਲ ਸਰਜਨ ਡਾਕਟਰ ਰਜਿੰਦਰ ਕੁਮਾਰ ਨੇ ਸਾਂਝੀ ਕੀਤੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਹੱਡੀਆਂ ਵਾਲੇ ਵਿਭਾਗ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ।