ਧਰਨੇ 'ਚ ਸ਼ਾਮਲ ਹੋਣ ਲਈ ਫਰੀਦਕੋਟ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਲਗਾਤਾਰ ਜਾਰੀ - ਪੰਜਾਬ ਦੇ ਕਿਸਾਨ
ਫਰੀਦਕੋਟ: ਦਿੱਲੀ ਬਾਰਡਰ ਤੇ ਕਿਸਾਨਾਂ ਦਾ ਸੰਘਰਸ਼ ਕਰੀਬ 12 ਦਿਨਾਂ ਤੋਂ ਜਾਰੀ ਹੈ। ਦਿੱਲੀ ਵਿਖੇ ਧਰਨੇ ਤੇ ਬੈਠੇ ਕਿਸਾਨਾਂ ਦਾ ਸਮਰਥਨ ਕਰਨ ਲਈ ਪੰਜਾਬ ਦੇ ਕਿਸਾਨ ਲਗਾਤਾਰ ਦਿੱਲੀ ਵੱਲ ਕੂਚ ਕਰ ਰਹੇ ਹਨ। ਫਰੀਦਕੋਟ ਦਿਹਾਤੀ ਤੋਂ ਵੱਡੀ ਗਿਣਤੀ 'ਚ ਕਿਸਾਨ 2 ਟਰੈਕਟਰ ਟਰਾਲੀਆਂ ਤੇ ਸਵਾਰ ਹੋ ਕੇ ਅੱਜ ਦਿੱਲੀ ਦੇ ਸਿੰਘੁ ਬਾਰਡਰ ਲਈ ਰਵਾਨਾ ਹੋਏ। ਕਿਸਾਨਾਂ ਨੇ ਕਿਹਾ ਕਿ ਉਹ ਦਿੱਲੀ ਦੇ ਸਿੰਘੁ ਬਾਰਡਰ ਤੇ ਜਾ ਰਹੇ ਹਨ ਅਤੇ ਉਥੇ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਣਗੇ ਅਤੇ ਉਦੋਂ ਤੱਕ ਵਾਪਸ ਨਹੀਂ ਆਉਣਗੇ ਜਦ ਤੱਕ ਕੇਂਦਰ ਸਰਕਾਰ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ।