ਫਰੀਦਕੋਟ ’ਚ ਸ਼ਾਮ 5 ਵਜੇ ਬਜ਼ਾਰ ਮੁਕੰਮਲ ਤੌਰ ’ਤੇ ਕੀਤੇ ਗਏ ਬੰਦ - ਵੀਕੈਂਡ ਕਰਫਿਊ
ਫਰੀਦਕੋਟ: ਕੋਰੋਨਾ ਦਾ ਕਹਿਰ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ, ਪੰਜਾਬ ਸਰਕਾਰ ਵੱਲੋਂ ਵਧਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਡੀਐਸਪੀ ਪਰਮਿੰਦਰ ਸਿੰਘ ਨੇ ਕਿਹਾ ਕਿ ਸਾਰੀਆਂ ਦੁਕਾਨਾਂ ਸ਼ਾਮ 5 ਵਜੇ ਬੰਦ ਹੋਣਗੀਆਂ ਰਾਤ ਦੇ ਕਰਫਿਊ ਦਾ ਸਮਾਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਬਾਅਦ ਕੋਈ ਵੀ ਵਿਅਕਤੀ ਬਾਹਰ ਨਾ ਨਿਕਲੇ। ਇਸੇ ਤਰ੍ਹਾਂ ਵੀਕੈਂਡ ਕਰਫਿਊ ਸ਼ਨੀਵਾਰ ਨੂੰ ਸਵੇਰੇ 5 ਵਜੇ ਤੋਂ ਸ਼ੁਰੂ ਹੋ ਕੇ ਸੋਮਵਾਰ ਦੇ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।