ਇੱਕ ਵਾਰ ਮੁੜ ਵਿਵਾਦਾਂ 'ਚ ਘਿਰੀ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ - ਕੇਂਦਰੀ ਮਾਡਰਨ ਜੇਲ੍ਹ
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਅਕਸਰ ਹੀ ਵਿਵਾਦਾਂ ਨਾਲ ਘਿਰੀ ਰਹਿੰਦੀ ਹੈ। ਚਾਹੇ ਜੇਲ੍ਹ ਵਿੱਚ ਨਸ਼ਾ ਮਿਲਣ ਨੂੰ ਲੈ ਕੇ ਹੋਵੇ ਜਾਂ ਫਿਰ ਜੇਲ੍ਹ ਵਿੱਚ ਕੈਦੀਆਂ ਵਲੋਂ ਮੋਬਾਇਲ ਉੱਤੇ ਆਪਣੇ ਸੋਸ਼ਲ ਅਕਾਉਂਟ ਉੱਤੇ ਲਾਇਵ ਹੋਣਾ ਦੀ ਵਿਵਾਦ ਹੋਵੇ। ਤਾਜ਼ਾ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਦੋ ਗੁਟਾਂ ਦੀ ਆਪਸੀ ਰੰਜਸ਼ ਦੇ ਚਲਦੇ ਹੋਏ ਝਗੜੇ ਨੂੰ ਲੈ ਕੇ ਨਵਾਂ ਵਿਵਾਦ ਸਾਹਮਣੇ ਆਇਆ ਹੈ। ਹਾਲੇ ਤੱਕ ਜੇਲ੍ਹ ਵਿਭਾਗ ਵੱਲੋਂ ਇਸ ਲੜਾਈ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਹੈ।