ਕੋਵਿਡ-19: ਫ਼ਰੀਦਕੋਟ ਪੁਲਿਸ ਦੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ - coronavirus update
ਕੋਰੋਨਾਵਾਇਰਸ ਤੋਂ ਬਚਾਅ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਮੁਕੰਮਲ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਲੋਕਾਂ ਵਲੋਂ ਆਮ ਕੀਤੀ ਜਾ ਰਹੀ ਹੈ। ਮਨਾਹੀਂ ਦੇ ਹੁਕਮਾਂ ਦੇ ਬਾਵਜੂਦ ਲੋਕ ਕਿਸੇ ਨਾ ਕਿਸੇ ਬਹਾਨੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ ਜਿਸ ਕਾਰਨ ਪੁਲਿਸ ਨੂੰ ਸਖ਼ਤਾਈ ਵਰਤਣੀ ਪੈ ਰਹੀ ਹੈ। ਫ਼ਰੀਦਕੋਟ ਦੇ ਥਾਣਾ ਸਿਟੀ ਦੇ ਮੁੱਖ ਅਫਸਰ ਵੱਲੋਂ ਪੁਲਿਸ ਪਾਰਟੀ ਸਮੇਤ ਸ਼ਹਿਰ ਦੇ ਵੱਖ-ਵੱਖ ਚੌਂਕਾਂ ਵਿੱਚ ਗਸ਼ਤ ਦੌਰਾਨ ਬਿਨਾਂ ਵਜ੍ਹਾ ਸੜਕਾਂ 'ਤੇ ਘੁਮਦੇ ਲੋਕਾਂ ਦੀ ਕਲਾਸ ਲਗਾਈ ਗਈ।