ਫ਼ਰੀਦਕੋਟ: ਪੁਲਿਸ ਨੇ ਲੋਕਾਂ ਨੂੰ ਜਨਤਾ ਕਰਫਿਊ ਦੀ ਪਾਲਣਾ ਕਰਨ ਦੀ ਕੀਤੀ ਅਪੀਲ - corona virus
ਦੇਸ਼ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ। ਫ਼ਰੀਦਕੋਟ ਵਿੱਚ ਵੀ ਇਸ ਦਾ ਅਸਰ ਵੇਖਣ ਨੂੰ ਮਿਲਿਆ। ਇਸੇ ਨਾਲ ਹੀ ਥਾਣਾ ਸ਼ਹਿਰ ਦੀ ਪੁਲਿਸ ਨੇ ਵੀ ਸ਼ਹਿਰ ਵਿੱਚ ਗਸ਼ਤ ਕਰ ਲੋਕਾਂ ਨੂੰ ਜਨਤਾ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ ਕੀਤੀ।