ਨਸ਼ੀਲੀਆਂ ਗੋਲੀਆਂ ਸਣੇ 2 ਨਸ਼ਾ ਤਸਕਰ ਚੜ੍ਹੇ ਪੁਲਿਸ ਦੇ ਅੜਿੱਕੇ - ਨਸ਼ਾ ਤਸਕਰ
ਫ਼ਰੀਦਕੋਟ: ਜ਼ਿਲ੍ਹੇ ਦੇ ਸੀਆਈਏ ਸਟਾਫ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ 2 ਲੋਕਾਂ ਨੂੰ 35 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਸੀਆਈਏ ਸਟਾਫ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਕੁੱਝ ਲੋਕ ਨਸ਼ੇ ਦੀ ਖੇਪ ਲੈ ਕੇ ਆ ਰਹੇ ਹਨ। ਇਸ ਤੋਂ ਬਾਅਦ ਨਾਕੇਬੰਦੀ ਦੌਰਾਨ ਕਾਰ ਨੂੰ ਤਲਾਸ਼ੀ ਲੈਈ ਰੋਕਿਆ ਤਾਂ 35 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਸਮੇਤ 2 ਲੋਕਾਂ ਨੂੰ ਕਾਬੂ ਕੀਤਾ। ਪੁਲਿਸ ਦੀ ਪੁੱਛਗਿਛ ਦੌਰਾਨ ਖ਼ੁਲਾਸਾ ਹੋਇਆ ਕਿ ਇਹ ਦੋਸ਼ੀ ਦਿੱਲੀ ਤੋਂ ਪੰਜਾਬ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਚਣ ਦਾ ਕਰ ਕੰਮ ਕਰਦੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।