ਲੌਕਡਾਊਨ: ਫ਼ਰੀਦਕੋਟ ਦੀ ਪੁਲਿਸ ਨੇ ਗ਼ਰੀਬ ਲੋਕਾਂ ਨੂੰ ਵੰਡੇ ਮੁਫ਼ਤ ਆਲੂ - ਲੌਕਡਾਊਨ
ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪੂਰੇ ਦੇਸ਼ ਨੂੰ 21 ਦਿਨਾਂ ਲਈ ਲੌਕਡਾਊਨ ਕਰ ਦਿੱਤਾ ਹੈ ਜਿਸ ਦੌਰਾਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ। ਇਸ ਤਹਿਤ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਹੀ ਜ਼ਰੂਰੀ ਵਸਤਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਐਸ.ਐਚ.ਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਕਰਫਿਊ ਦੇ ਲੱਗਣ ਨਾਲ ਗਰੀਬ ਪਰਿਵਾਰਾਂ ਵਿੱਚ ਖਾਣ-ਪੀਣ ਦੀ ਸਮੱਸਿਆ ਬਣੀ ਹੋਈ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਟੀਮਾਂ ਬਣਾ ਕੇ ਵੱਖ-ਵੱਖ ਮੁਹੱਲਿਆਂ, ਪਿੰਡਾਂ ਵਿੱਚ ਮੁਫ਼ਤ ਆਲੂਆਂ ਦੀ ਸਪਲਾਈ ਕੀਤੀ ਤਾਂਕਿ ਇਸ ਨਾਲ ਲੋਕਾਂ ਦੀ ਮਦਦ ਕੀਤੀ ਹੋ ਸਕੇ। ਉਨ੍ਹਾਂ ਕਿਹਾ ਕਿ ਜਲਦ ਹੀ ਉਨ੍ਹਾਂ ਨੂੰ ਬਾਕੀ ਸਬਜ਼ੀਆਂ ਵੀ ਮੁਹੱਈਆ ਕਰਵਾਈਆ ਜਾਣਗੀਆ।