ਫ਼ਰੀਦਕੋਟ ਦੇ ਐਸਡੀਐਮ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ - cocid-19
ਫ਼ਰੀਦਕੋਟ ਵਿੱਚ ਕਰਫ਼ਿਊ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਲੋਕਾਂ ਲਈ ਸ਼ਖਤ ਪ੍ਰਬੰਧ ਕੀਤੇ ਗਏ ਹਨ। ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਦੇਖਦੇ ਹੋਏ ਪੂਰੇ ਦੇਸ਼ ਨੂੰ 14 ਅਪ੍ਰੈਲ ਤੱਕ ਲੌਕਡਾਊਨ ਕਰ ਦਿੱਤਾ ਹੈ। ਇਸ ਦੌਰਾਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਨਹੀਂ ਦਿੱਤਾ ਜਾ ਰਿਹਾ ਹੈ। ਫ਼ਰੀਦਕੋਟ ਦੇ ਐਸਡੀਐਮ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਮੁੱਚੇ ਦੇਸ਼ ਨੂੰ ਲੌਕਡਾਊਨ ਕਰਨ ਦੇ ਬਾਵਜੂਦ ਵੀ ਲੋਕ ਘਰਾਂ ਤੋਂ ਬਾਹਰ ਨਿਕਲ ਰਹੇ ਹਨ ਤੇ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਉਹ ਆਪਣਾ ਸਾਰਾ ਸਮਾਂ ਘਰ ਦੇ ਅੰਦਰ ਹੀ ਵਤੀਤ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਸਿਰਫ਼ ਉਨ੍ਹਾਂ ਲੋਕਾਂ ਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਜ਼ਿਨ੍ਹਾਂ ਦਾ ਕਰਫਿਊ ਪਾਸ ਦਿੱਤੇ ਗਏ ਹਨ।