ਫ਼ਰੀਦਕੋਟ ਟ੍ਰੈਫਿਕ ਪੁਲਿਸ ਤੇ ਟਰਾਂਸਪੋਰਟ ਵਿਭਾਗ ਨੇ ਕੀਤੀ ਟ੍ਰੈਫਿਕ ਜਾਗਰੂਕਤਾ ਰੈਲੀ - ਟ੍ਰੈਫਿਕ ਜਾਗਰੂਕਤਾ ਰੈਲੀ
ਫ਼ਰੀਦਕੋਟ:ਜ਼ਿਲ੍ਹਾ ਟ੍ਰੈਫਿਕ ਪੁਲਿਸ ਤੇ ਟਰਾਂਸਪੋਰਟ ਵਿਭਾਗ ਨੇ ਸਾਂਝੇ ਤੌਰ ਤੇ ਸ਼ਹਿਰ 'ਚ ਟ੍ਰੈਫਿਕ ਜਾਗਰੂਕਤਾ ਰੈਲੀ ਕੱਢੀ। ਇਸ ਬਾਰੇ ਦੱਸਦੇ ਹੋਏ ਟ੍ਰੈਫਿਕ ਇੰਚਾਰਜ ਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਤੇ ਰੀਜਨਲ ਟਰਾਂਸਪੋਰਟ ਸੱਕਤਰ ਦੇ ਨਿਰਦੇਸ਼ਾਂ ਮੁਤਾਬਕ ਇਹ ਰੈਲੀ ਕਰਵਾਈ ਗਈ।ਸੜਕ ਸੁਰੱਖਿਆ ਮਹੀਨੇ ਦੇ ਤਹਿਤ ਟ੍ਰੈਫਿਕ ਜਾਗਰੂਕਤਾ ਰੈਲੀ ਰਾਹੀਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰ ਸਾਲ ਸੜਕ ਹਾਦਸੇ 'ਚ ਕਈ ਲੋਕ ਆਪਣੀ ਜਾਨ ਗੁਆ ਦਿੰਦੇ ਹਨ, ਇਸ ਵੱਧ ਤੋਂ ਵੱਧ ਲੋਕਾਂ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਜਾਨਾਂ ਬਚਾਈਆਂ ਜਾ ਸਕਣ।