ਖੇਤ ਮਜ਼ਦੂਰ 15 ਮਾਰਚ ਨੂੰ ਲਾਉਣਗੇ ਕੇਂਦਰ ਸਰਕਾਰ ਖ਼ਿਲਾਫ ਮੋਰਚਾ
ਬਠਿੰਡਾ: ਸ਼ਹਿਰ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ 15 ਮਾਰਚ ਨੂੰ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਖੇਤ ਮਜ਼ਦੂਰ ਯੂਨੀਅਨ ਦੇ ਆਗੂ ਨੇ ਕਿਹਾ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਜਿਨ੍ਹਾਂ ਮਾੜਾ ਅਸਰ ਕਿਸਾਨਾਂ 'ਤੇ ਪੈ ਰਿਹਾ ਹੈ ਉਨ੍ਹਾਂ ਹੀ ਮਾੜਾ ਮਜ਼ਦੂਰਾਂ ’ਤੇ ਪੈ ਰਿਹਾ ਹੈ। ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਫਾਇਦੇ ਲਈ ਬਣਾਏ ਜਾ ਰਹੇ ਹਨ। ਪਰ ਇਸਦਾ ਮਾੜਾ ਅਸਰ ਕਿਸਾਨਾਂ ਅਤੇ ਮਜ਼ਦੂਰਾਂ 'ਤੇ ਪੈ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ 15 ਮਾਰਚ ਨੂੰ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਸਾਹਮਣੇ ਆਪਣੀ ਗੱਲ ਰੱਖੀ ਜਾਵੇਗੀ।