ਬਠਿੰਡਾ: ਕਿਸਾਨਾਂ ਵੱਲੋਂ ਭਾਜਪਾ ਪੰਜਾਬ ਪ੍ਰਧਾਨ ਦੇ ਪ੍ਰੋਗਰਾਮ ਦਾ ਵਿਰੋਧ - ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ
ਬਠਿੰਡਾ: ਨਗਰ ਨਿਗਮ ਚੋਣਾਂ ਨੂੰ ਲੈ ਕੇ ਬਠਿੰਡਾ ਵਿੱਚ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਪ੍ਰੋਗਰਾਮ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਜ਼ਿਲ੍ਹਾ ਸਕੱਤਰ ਬੀਕੇਯੂ ਉਗਰਾਹਾਂ ਦੇ ਦਰਸ਼ਨ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨ ਉਨ੍ਹਾਂ ਵੱਲੋਂ ਸ਼ਾਂਤਮਈ ਢੰਗ ਨਾਲ ਕੀਤਾ ਗਿਆ, ਕਿਉਂਕਿ ਇਹ ਜਥੇਬੰਦੀ ਦਾ ਹੁਕਮ ਹੈ ਅਤੇ ਦੂਜੇ ਪਾਸੇ ਜਦੋਂ ਤਕ ਭਾਰਤੀ ਜਨਤਾ ਪਾਰਟੀ ਕੀਤੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਤਾਂ ਉਦੋਂ ਤਕ ਇਸੇ ਤਰੀਕੇ ਨਾਲ ਭਾਰਤੀ ਜਨਤਾ ਪਾਰਟੀ ਦੇ ਪ੍ਰੋਗਰਾਮ ਦਾ ਵਿਰੋਧ ਕੀਤਾ ਜਾਵੇਗਾ।