ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ - ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਸ੍ਰੀ ਫ਼ਤਿਹਗੜ੍ਹ ਸਾਹਿਬ: ਜਿਥੇ ਇੱਕ ਪਾਸੇ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ 'ਚ ਡਟੇ ਹੋਏ ਹਨ, ਉਥੇ ਹੀ ਦੂਜੇ ਪਾਸੇ ਅਜੇ ਵੀ ਕਈ ਕਿਸਾਨ ਕਰਜ਼ੇ ਦੀ ਮਾਰ ਝੱਲ ਰਹੇ ਹਨ। ਅਜਿਹਾ ਹੀ ਮਾਮਲਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਚਨਾਰਥਲ ਕਲਾਂ ਪਿੰਡ 'ਚ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਇੱਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਮੈਂਬਰਾਂ ਮੁਤਾਬਕ ਜੀਤ ਸਿੰਘ 'ਤੇ ਬੈਂਕ ਦਾ 22 ਲੱਖ ਰੁਪਏ ਦਾ ਕਰਜ਼ਾ ਸੀ ਤੇ ਉਹ ਉਸ ਨੂੰ ਮੋੜ ਨਾ ਸਕਣ ਕਾਰਨ ਬੇਹਦ ਪਰੇਸ਼ਾਨ ਰਹਿੰਦਾ ਸੀ। ਇਸ ਦੇ ਚਲਦੇ ਉਸ ਨੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।