ਦਿੱਲੀ ਧਰਨੇ 'ਤੇ ਗਏ ਕਿਸਾਨ ਦੀ ਸੜਕ ਹਾਦਸੇ 'ਚ ਮੌਤ, ਪਿੰਡ ਵਾਸੀਆਂ ਵੱਲੋਂ ਡੀਸੀ ਨੂੰ ਮੰਗ ਪੱਤਰ - ਕਿਸਾਨ
ਲੁਧਿਆਣਾ: ਕਿਸਾਨ ਅੰਦੋਲਨ 'ਚ ਦਿੱਲੀ ਦੇ ਟਿਕਰੀ ਬਾਰਡਰ ਤੇ ਪ੍ਰਦਰਸ਼ਨ ਕਰਨ ਲਈ ਗਏ ਲੁਧਿਆਣਾ ਦੇ ਥਾਣਾ ਦਾਖਾ ਦੇ ਅਧੀਨ ਪੈਂਦੇ ਪਿੰਡ ਜਾਂਗਪੁਰ ਦੇ ਹਰਮਿੰਦਰ ਸਿੰਘ ਦੀ ਬੀਤੀ ਦਿਨ ਇਕ ਸੜਕ ਹਾਦਸੇ ਚ ਮੌਤ ਹੋ ਗਈ ਜੋ ਪਿਛਲੇ 26 ਨਬੰਵਰ ਤੋਂ ਟਿਕਰੀ ਬਾਰਡਰ ਤੇ ਕਿਸਾਨ ਅੰਦੋਲਨ 'ਚ ਹਿੱਸਾ ਲੈਣ ਗਏ ਸਨ। ਜਿਸ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰਕ ਮੈਂਬਰ ਤੇ ਪਿੰਡ ਵਾਸੀਆਂ ਵੱਲੋਂ ਲੁਧਿਆਣਾ ਦੇ ਡੀਸੀ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਉਹਨਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।