ਕਿਸਾਨੀ ਅੰਦੋਲਨ ਤੋਂ ਦੂਰ ਰਹਿਣ ਸਿਆਸੀ ਪਾਰਟੀਆਂ- ਕਿਸਾਨ ਆਗੂ
ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਆਗੂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਫੈਸਲਾ ਲਿਆ ਕਿ ਜ਼ਿਲ੍ਹੇ ’ਚ ਜਿੱਥੇ ਵੀ ਭਾਜਪਾ ਦਾ ਪ੍ਰੋਗਰਾਮ ਹੋਵਗਾ ਕਿਸਾਨਾਂ ਵਲੋਂ ਉਸਦਾ ਵਿਰੋਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਕਿਸਾਨੀ ਅੰਦੋਲਨ ਦੀ ਆੜ ਵਿੱਚ ਸਿਆਸਤ ਕਰਨ ਤੋਂ ਗੁਰੇਜ਼ ਕਰਨ ਦੀ ਗੱਲ ਆਖੀ ਹੈ। ਕਿਸਾਨ ਆਗੂਆਂ ਨੇ ਭਾਜਪਾ ਆਗੂਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਕਿ ਜੇਕਰ ਕਿਸਾਨੀ ਬਿਲ ਕਿਸਾਨਾਂ ਦੇ ਹੱਕ ਵਿਚ ਹਨ ਤਾਂ ਉਹ ਉਨ੍ਹਾਂ ਨਾਲ ਬਹਿਸ ਕਰ ਸਕਦੇ ਹਨ ਨਹੀਂ ਤਾਂ ਉਹ ਇਹ ਬਿੱਲ ਰੱਦ ਕਰਵਾਉਣ ਲਈ ਪੀਐੱਮ ਮੋਦੀ ਨੂੰ ਕਹਿਣ