ਕਾਰ ਨੇ ਸਾਇਕਲ ਸਵਾਰ ਨੂੰ ਮਾਰੀ ਭਿਆਨਕ ਟੱਕਰ ਦੇਖੋ ਵੀਡੀਓ - ਦੇਖੋ ਵੀਡੀਓ
ਫਿਰੋਜਪੁਰ : ਪਿੰਡ ਫੇਰੋਕੇ ਦੇ ਰਹਿਣ ਵਾਲੇ ਅਵਤਾਰ ਸਿੰਘ ਕਿਸਾਨ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਪ੍ਰਧਾਨ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਉਸ ਦਾ ਭਰਾ ਜਗਤਾਰ ਸਿੰਘ ਜੋ ਸਵੇਰੇ ਹਰ ਰੋਜ਼ ਗੁਰਦੁਆਰਾ ਸਾਹਿਬ ਨਿੱਤ ਨੇਮ ਕਰਨ ਜਾਂਦਾ ਹੈ ਤੇ ਉਹ ਨਿਤਨੇਮ ਕਰ ਘਰ ਵਾਪਸ ਆ ਰਿਹਾ ਸੀ ਜਦ ਪਿੰਡ ਦੇ ਨਜ਼ਦੀਕ ਪਹੁੰਚਿਆ ਤਾਂ ਪਿੱਛੋਂ ਤੋਂ ਆ ਰਹੀ ਅਣਪਛਾਤੀ ਬਲੈਰੋ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਜਖ਼ਮੀ ਹੋ ਗਿਆ ਤੇ ਪਿੰਡ ਵਾਲਿਆਂ ਦੀ ਮੱਦਦ ਨਾਲ ਉਸਨੂੰ ਜ਼ੀਰਾ ਸੁਖਮਨੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ ਰਸਤੇ ਵਿੱਚ ਹਾਲਤ ਖਰਾਬ ਹੋਣ ਕਰਕੇ ਉਸ ਨੂੰ ਮੈਡੀਸਿਟੀ ਮੋਗਾ ਵਿੱਚ ਦਾਖ਼ਲ ਕਰਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।